ਨਾਮ ਰਸੀਏ ਗੁਰੂ ਪਿਆਰੇ ਸੰਤ ਮੋਹਨ ਸਿੰਘ ਜੀ ਭਿੰਡਰਾਂਵਾਲਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ-ਭਾਈ ਰਣਜੀਤ ਸਿੰਘ

7 ਮਾਰਚ 2021 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਪਿੰਡ ਬ੍ਰਾਹਮਣ ਮਾਜਰਾ (ਕੁਰਾਲੀ) ਦੇ ਗੁਰਦੁਆਰਾ ਸਾਹਿਬ ਵਿਖੇ ਸੰਤ ਮੋਹਨ ਸਿੰਘ ਜੀ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਤੋਂ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ ਦੱਸਿਆ ਕਿ ਸੰਤ ਮੋਹਨ ਸਿੰਘ ਜੀ ਨੇ ਆਪਣੀ 102 ਸਾਲਾਂ ਦੀ ਸੰਸਾਰਿਕ ਯਾਤਰਾ ਵਿੱਚ ਗੁਰੂ ਨੂੰ ਸਮਰਪਿਤ ਹੋ ਕੇ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਨਾਮ ਬਾਣੀ ਦਾ ਪ੍ਰਵਾਹ ਚਲਾਉਂਦੇ ਹੋਏ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ।

ਸਿੰਘ ਸਾਹਿਬ ਨੇ ਅਪੀਲ ਕੀਤੀ ਕਿ ਸਾਨੂੰ ਵੀ ਬਾਬਾ ਜੀ ਦੇ ਅਣਖ ਅਤੇ ਗ਼ੈਰਤ ਵਾਲੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਵੈਮਾਣ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਨਿਗੁਰੇ ਅਤੇ ਨਰੈਣੂ ਮਹੰਤ ਦੇ ਵਾਰਸਾਂ ਨੂੰ ਗੁਰੂਘਰਾਂ ਦੇ ਪ੍ਰਬੰਧ ਤੋਂ ਬਾਹਰ ਕੱਢ ਕੇ ਖਾਲਸਾ ਪੰਥ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਲਈ ਉਪਰਾਲੇ ਕਰਨੇ ਪੈਣਗੇ। ਗੁਰੂ ਨਾਨਕ ਸਾਹਿਬ ਜੀ ਦੇ ਸਿਧਾਂਤ ਧਰਮ ਕਮਾਉਣ ਅਤੇ ਦਸਾਂ ਨੌਹਾਂ ਦੀ ਕਿਰਤ ਕਰਨ ਤੋਂ ਸਾਡੇ ਸਵਾਰਥੀ ਸਿੰਘ ਸਾਹਿਬ ਨੇ ਅਪੀਲ ਕੀਤੀ ਕਿ ਸਾਨੂੰ ਵੀ ਬਾਬਾ ਜੀ ਦੇ ਅਣਖ ਅਤੇ ਗ਼ੈਰਤ ਵਾਲੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਵੈਮਾਣ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਨਿਗੁਰੇ ਅਤੇ ਨਰੈਣੂ ਮਹੰਤ ਦੇ ਵਾਰਸਾਂ ਨੂੰ ਗੁਰੂਘਰਾਂ ਦੇ ਪ੍ਰਬੰਧ ਤੋਂ ਬਾਹਰ ਕੱਢ ਕੇ ਖਾਲਸਾ ਪੰਥ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਲਈ ਉਪਰਾਲੇ ਕਰਨੇ ਪੈਣਗੇ। ਗੁਰੂ ਨਾਨਕ ਸਾਹਿਬ ਜੀ ਦੇ ਸਿਧਾਂਤ ਧਰਮ ਕਮਾਉਣ ਅਤੇ ਦਸਾਂ ਨੌਹਾਂ ਦੀ ਕਿਰਤ ਕਰਨ ਤੋਂ ਸਾਡੇ ਸਵਾਰਥੀ ਰਾਜਨੀਤਿਕ ਆਗੂਆਂ ਨੇ ਕੌਮ ਨਾਲ ਦਗਾ ਕੀਤਾ ਹੈ ਜਿਸ ਕਰਕੇ ਸਾਡੇ ਕਿਸਾਨ ਅੱਜ ਦਿੱਲੀ ਦੀਆਂ ਸੜਕਾਂ ਤੇ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਵਿੱਚ ਧਰਮ ਰੁਲ ਰਿਹਾ ਹੈ।ਸੋ ਇਨ੍ਹਾਂ ਪੰਥ ਦੋਖੀਆਂ ਨੂੰ ਪਛਾਣਨ ਦੀ ਲੋੜ ਹੈ ਜੋ ਆਪ ਐਸ਼ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।ਰਾਜਨੀਤਿਕ ਆਗੂਆਂ ਨੇ ਕੌਮ ਨਾਲ ਦਗਾ ਕੀਤਾ ਹੈ ਜਿਸ ਕਰਕੇ ਸਾਡੇ ਕਿਸਾਨ ਅੱਜ ਦਿੱਲੀ ਦੀਆਂ ਸੜਕਾਂ ਤੇ ਸੰਘਰਸ਼ ਕਰ ਰਹੇ ਹਨ ਅਤੇ ਪੰਜਾਬ ਵਿੱਚ ਧਰਮ ਰੁਲ ਰਿਹਾ ਹੈ।ਸੋ ਇਨ੍ਹਾਂ ਪੰਥ ਦੋਖੀਆਂ ਨੂੰ ਪਛਾਣਨ ਦੀ ਲੋੜ ਹੈ ਜੋ ਆਪ ਐਸ਼ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।