ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਪੰਥਕ ਅਕਾਲੀ ਲਹਿਰ ਨੂੰ ਦਿੱਤਾ ਹੁੰਗਾਰਾ

(ਸਥਾਨ: ਮੁੱਲਾਂਪੁਰ ਦਾਖਾ) – ਗੁਰਦੁਆਰਾ ਮਸ਼ਕੀਆਣਾ ਸਾਹਿਬ ਵਿਖੇ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਪੰਥਕ ਅਕਾਲੀ ਲਹਿਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇੱਥੇ ਖਾਸ ਗੱਲ ਇਹ ਹੋਈ ਕਿ ਨੌਜਾਵਾਨਾਂ ਨੇ ਵੱਡੀ ਗਿਣਤੀ ਵਿੱਚ ਪੰਥਕ ਅਕਾਲੀ ਲਹਿਰ ਨਾਲ ਚੱਲਣ ਦਾ ਪ੍ਰਣ ਲਿਆ।

ਨੌਜਵਾਨਾਂ ਨੇ ਕਾਫਲੇ ਦੇ ਰੂਪ ਵਿੱਚ ਸਿੰਘ ਸਾਹਿਬ ਜਥੇਦਾਰ ਰਣਜੀਤ ਸਿੰਘ ਨਾਲ ਚੱਲਕੇ 2-3 ਪਿੰਡਾਂ ਵਿੱਚ ਦੀ ਹੁੰਦੇ ਹੋਏ ਤਲਵੰਡੀ ਕਲਾਂ ਪਿੰਡ ਵਿੱਚ ਪਹੁੰਚੇ। ਸਾਰੇ ਨੌਜਵਾਨ ਜੈਕਾਰੇ ਲਾਉਂਦੇ ਹੋਏ ਪੂਰੇ ਜੋਸ਼ ਵਿੱਚ ਦਿਖਾਏ ਦਿੱਤੇ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੀ ਨੇ ਵੀ ਆਪਣੀ ਹਾਜ਼ਰੀ ਲਗਵਾਈ।