“ਪਸ਼ਚਾਤਾਪ ਸਮਾਗਮ”

(ਸਥਾਨ: ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ)
 
ਪੰਥਕ ਅਕਾਲੀ ਲਹਿਰ ਦੀ ਅਪੀਲ ‘ਤੇ ਇਸ ਇਲਾਕੇ ਦੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ 267 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਸੰਬੰਧ ਵਿੱਚ ਅੱਜ ‘ਪਸ਼ਚਾਤਾਪ ਦਿਵਸ’ ਮਨਾਇਆ ਗਿਆ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ, ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਬਾਬਾ ਗੁਰਦੇਵ ਸਿੰਘ ਨਿਹੰਗ ਸਿੰਘ ਤਰੁਣਾ ਦਲ ਤੋਂ ਇਲਾਵਾ ਹੋਰ ਵੀ ਕਈ ਪਤਵੰਤੇ ਸੱਜਣਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।