“ਪਸ਼ਚਾਤਾਪ ਅਰਦਾਸ ਬੇਨਤੀ”

 (ਸਥਾਨ: ਸੰਗਰੂਰ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ SGPC ਦੇ ਪਬਲੀਕੇਸ਼ਨ ਬਿਊਰੋ ਵਿੱਚੋਂ ਗਾਇਬ ਹੋਣ ਬਾਰੇ ਸੰਗਰੂਰ ਵਿੱਚ ਸਿੱਖ ਸੰਗਤ ਵੱਲੋੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਪਸ਼ਚਾਤਾਪ ਬੇਨਤੀ ਕੀਤੀ ਗਈ।

ਇਸ ਮੌਕੇ ਸੰਗਤ ਦੇ ਨਾਲ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਅਤੇ ਨਵੇੰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਪਹੁੰਚੇ ਹੋਏ ਸਨ। ਉਹਨਾਂ ਪਸ਼ਚਾਤਾਪ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕੀਤੀ ਅਤੇ ਸਮੁੱਚੀ ਸਿੱਖ ਸੰਗਤ ਨੂੰ ਬੇਨਤੀ ਕੀਤੀ ਗਈ ਕਿ ਪੰਜਾਬ ਦੀ ਗੁਰੂਆਂ-ਪੀਰਾਂ ਦੀ ਧਰਤੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਨਹੀਂ ਪੈ ਰਹੀ, ਇਸਦੇ ਮੱਦੇਨਜ਼ਰ ਸਮੁੱਚੀ ਸਿੱਖ ਸੰਗਤ ਪਸ਼ਚਾਤਾਪ ਕਰੇ ਅਤੇ ਅਰਦਾਸ ਬੇਨਤੀਆਂ ਕਰੇ।