“ਪੰਥਕ ਅਕਾਲੀ ਲਹਿਰ ਕਿਸਾਨਾਂ ਦੇ ਹੱਕ ‘ਚ ਸ਼ੰਭੂ ਮੋਰਚੇ ‘ਤੇ ਪਹੁੰਚੀ”

 
ਪੰਥਕ ਅਕਾਲੀ ਲਹਿਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਹੀ ਹੈ। ਪੰਜਾਬ ‘ਚ ਜਗ੍ਹਾ-ਜਗ੍ਹਾ ਹੋ ਰਹੇ ਰੋਸ ਪ੍ਰਦਰਸ਼ਨਾਂ ਦਾ ਪੰਥਕ ਅਕਾਲੀ ਲਹਿਰ ਵੱਲੋਂ ਖੁੱਲ੍ਹ ਕੇ ਸਮਰਥਨ ਕੀਤਾ ਜਾ ਰਿਹਾ ਹੈ।
ਬੀਤੇ ਦਿਨੀਂ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਇੱਕ ਵਾਰ ਫਿਰ ਕਿਸਾਨ ਵੀਰਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਲਈ ਸ਼ੰਭੂ ਮੋਰਚੇ ‘ਤੇ ਪਹੁੰਚੇ। ਸਿੰਘ ਸਾਹਿਬ ਨੇ ਕਿਹਾ ਕਿ ਇਹਨਾਂ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਲਿਆਉਣ ਵਿੱਚ ਸਾਡੇ ਲੀਡਰਾਂ ਨੇ ਕੁਹਾੜੇ ਵਿੱਚ ਦਸਤੇ ਦੀ ਤਰ੍ਹਾਂ ਕੰਮ ਕੀਤਾ। ਸਿੰਘ ਸਾਹਿਬ ਨੇ ਸ਼ੰਭੂ ਮੋਰਚੇ ਦੀ ਅਗਵਾਈ ਕਰ ਰਹੇ ਅਦਾਕਾਰ ਦੀਪ ਸਿੱਧੂ ਅਤੇ ਹੋਰ ਨੁਮੰਦਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ।