“ਪੰਥਕ ਅਕਾਲੀ ਲਹਿਰ ਦਾ ਕਾਫਲਾ ਵਧਣਾ ਜਾਰੀ” ਪਿੰਡ: ਢਿੱਲਵਾਂ, ਨੇੜੇ ਬਿਆਸ

ਅੱਜ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ NRI ਸ੍ਰ. ਇੰਦਰਜੀਤ ਸਿੰਘ ਬੱਲ ਦੇ ਗ੍ਰਹਿ ਵਿਖੇ ‘ਪੰਥਕ ਅਕਾਲੀ ਲਹਿਰ’ ਦੀ ਮੀਟਿੰਗ ਹੋਈ।


ਇਸ ਸਮੇਂ ਹਾਜ਼ਰ ਇਲਾਕੇ ਦੇ ਕਈ ਪਤਵੰਤੇ ਸੱਜਣਾਂ ਨੇ ਮੌਜੂਦਾ ਪੰਥਕ ਹਾਲਾਤਾਂ ‘ਤੇ ਗੰਭੀਰਤਾ ਪ੍ਰਗਟ ਕੀਤੀ ਅਤੇ ਸਾਰੀ ਸਿੱਖ ਸੰਗਤ ਨੇ ‘ਪੰਥਕ ਅਕਾਲੀ ਲਹਿਰ’ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਸਿੱਖ ਪੰਥ ਦੀ ਚੜ੍ਹਦੀਕਲਾ ਲਈ ‘ਪੰਥਕ ਅਕਾਲੀ ਲਹਿਰ’ ਨੂੰ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।