“ਪੰਥਕ ਅਕਾਲੀ ਲਹਿਰ ਦਾ ਵਧ ਰਿਹਾ ਕਾਫ਼ਲਾ”

 (ਪਿੰਡ: ਆਂਡਲੂ, ਰਾਏਕੋਟ)
 
ਇਲਾਕੇ ਦੀ ਸਿੱਖ ਸੰਗਤ ਨੇ ਪੰਥਕ ਅਕਾਲੀ ਲਹਿਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੂੰ ਮੀਟਿੰਗ ਲਈ ਸੱਦਾ ਪੱਤਰ ਦਿੱਤਾ।

ਸਿੰਘ ਸਾਹਿਬ ਨੇ ਸੰਗਤ ਨਾਲ ‘ਪੰਥ ਤੇ ਗ੍ਰੰਥ’ ਦੇ ਸਿਧਾਂਤ, 267 ਪਾਵਨ ਸਰੂਪਾਂ ਦੇ ਗਾਇਬ ਹੋਣ ਅਤੇ ਬਾਦਲ ਪਰਿਵਾਰ ਵੱਲੋਂ ਗੁਰੂਘਰਾਂ ਦੀ ਕੀਤੀ ਜਾ ਰਹੀ ਲੁੱਟ ਬਾਰੇ ਖੁੱਲ੍ਹ ਕੇ ਵਿਚਾਰ ਪ੍ਰਗਟ ਕੀਤੇ।
ਸਿੱਖ ਸੰਗਤ ਨੇ ਸਿੰਘ ਸਾਹਿਬ ਦੇ ਬੋਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਜੈਕਾਰਿਆਂ ਦੀ ਗੂੰਜ ਵਿੱਚ ਪੰਥਕ ਅਕਾਲੀ ਲਹਿਰ ਨੂੰ ਤਨ, ਮਨ ਤੇ ਧਨ ਨਾਲ ਸਹਿਯੋਗ ਕਰਨ ਦਾ ਪ੍ਰਣ ਲਿਆ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪੰਥਕ ਅਕਾਲੀ ਲਹਿਰ ਦੇ ਮਿਸ਼ਨ ਦਾ ਪ੍ਰਚਾਰ ਕਰਨ ਦਾ ਵੀ ਭਰੋਸਾ ਦਿੱਤਾ।