ਪੰਥਕ ਅਕਾਲੀ ਲਹਿਰ ਨੂੰ ਦਿੱਤਾ ਸਮਰਥਨ

(ਪਿੰਡ: ਫੈਜਲਾਬਾਦ, ਕਲਾਨੌਰ) –  ਸਰਪੰਚ ਸ੍ਰ. ਬਲਜੀਤ ਸਿੰਘ ਦੀ ਅਗਵਾਈ ਵਿੱਚ ਇਸ ਇਲਾਕੇ ਵਿੱਚ ਪੰਥਕ ਅਕਾਲੀ ਲਹਿਰ ਦੀ ਮੀਟਿੰਗ ਕਰਵਾਈ ਗਈ। ਜਿਸ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੂੰ ਉਚੇਚੇ ਤੌਰ ‘ਤੇ ਸੱਦਾ ਪੱਤਰ ਦਿੱਤਾ ਗਿਆ।

ਸਿੰਘ ਸਾਹਿਬ ਨੇ ਪੰਥਕ ਅਕਾਲੀ ਲਹਿਰ ਦੇ ਕਾਰਜਾਂ ਅਤੇ ਏਜੰਡਿਆਂ ਬਾਰੇ ਸਿੱਖ ਸੰਗਤ ਨਾਲ ਵਿਚਾਰਾਂ ਕੀਤੀਆਂ। ਸਿੰਘ ਸਾਹਿਬ ਨੇ ਕਿਹਾ ਕਿ ਤੁਸੀਂ ਭਾਵੇਂ ਰਾਜੀਨੀਤਿਕ ਰੂਪ ਵਿੱਚ ਕਿਸੇ ਵੀ ਪਾਰਟੀ ਨਾਲ ਜੁੜੇ ਹੋਵੋ, ਪਰ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਅਤੇ ਪੰਥ ਦੀ ਚੜ੍ਹਦੀਕਲਾ ਲਈ ਸਾਨੂੰ ਇੱਕਜੁੱਟ ਹੋਣਾ ਪਵੇਗਾ, ਤਾਂ ਹੀ ਅਸੀੰ ਗੁਰੂਘਰਾਂ ‘ਤੇ ਕਾਬਜ਼ ਹੋਏ ਲੋਟੂ ਟੋਲਿਆਂ ਨੂੰ ਬਾਹਰ ਕੱਢ ਸਕਦੇ ਹਾਂ। ਸਾਰੀ ਸਿੱਖ ਸੰਗਤ ਨੇ ਸਿੰਘ ਸਾਹਿਬ ਦੇ ਬੋਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਜੈਕਾਰਿਆਂ ਦੀ ਗੂੰਜ ਵਿੱਚ ਪੰਥਕ ਅਕਾਲੀ ਲਹਿਰ ਨੂੰ ਤਨ, ਮਨ ਤੇ ਧਨ ਨਾਲ ਸਮਰਥਨ ਦੇਣ ਦਾ ਵਾਅਦਾ ਕੀਤਾ।