“ਪੰਥਕ ਅਕਾਲੀ ਲਹਿਰ ਨੂੰ ਮਿਲਿਆ ਵੱਡਾ ਸਮਰਥਨ” – ਪਿੰਡ: ਚਣਕੋਈਆਂ ਖੁਰਦ, ਜਿਲ੍ਹਾ ਲੁਧਿਆਣਾ

ਇਲਾਕੇ ਦੀਆਂ ਪਤਵੰਤੀਆਂ ਸਖਸ਼ੀਅਤਾਂ ਡਾ. ਜਤਿੰਦਰਪਾਲ ਸਿੰਘ ਮੁੰਡੀ (NRI), ਸਰਪੰਚ ਦਵਿੰਦਰ ਸਿੰਘ, ਸਰਪੰਚ ਬਿੱਕਰ ਸਿੰਘ, ਸ੍ਰ. ਗੁਰਜੰਟ ਸਿੰਘ, ਸੰਦੀਪ ਸਿੰਘ ਬੈਨੀਪਾਲ ਪਿੰਡ ਜੈਪੁਰਾ ਵੱਲੋਂ ‘ਪੰਥਕ ਅਕਾਲੀ ਲਹਿਰ’ ਨੂੰ ਸਮਰਥਨ ਦੇਣ ਲਈ ਆਪਣੇ ਇਲਾਕੇ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੂੰ ਸੱਦਾ ਪੱਤਰ ਦਿੱਤਾ ਗਿਆ।

ਸਿੰਘ ਸਾਹਿਬ ਨੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਮੌਜੂਦਾ ਪੰਥਕ ਹਾਲਾਤਾਂ ਉੱਤੇ ਚਾਨਣਾ ਪਾਇਆ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ‘ਸ੍ਰੀ ਅਕਾਲ ਤਖਤ ਸਾਹਿਬ’ ਦੀ ਸਰਬਉੱਚਤਾ ਨੂੰ ਕਾਇਮ ਰੱਖਣ ਲਈ ਪੰਥਕ ਅਕਾਲੀ ਲਹਿਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਯੋਗਦਾਨ ਪਾਓ। ਸਾਰੀ ਸਿੱਖ ਸੰਗਤ ਨੇ ਇੱਕਮੁੱਠ ਹੋ ਕੇ ਸਿੰਘ ਸਾਹਿਬ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਜੈਕਾਰਿਆਂ ਦੀ ਗੂੰਜ ਨਾਲ ਸਿੱਖ ਕੌਮ ਦੀ ਅਗਵਾਈ ਕਰਨ ਦੀ ਪ੍ਰਵਾਨਗੀ ਦਿੱਤੀ।

Leave a Reply