ਪੰਥਕ ਅਕਾਲੀ ਲਹਿਰ ਨੂੰ ਮਿਲਿਆ ਵੱਡਾ ਸਮਰਥਨ

ਸਥਾਨ: ਪੁਤਲੀਘਰ, ਸ੍ਰੀ ਅੰਮ੍ਰਿਤਸਰ ਸਾਹਿਬ

ਪਿਛਲੇ ਦਿਨੀਂ ਜਥੇਦਾਰ ਭਾਈ ਰਣਜੀਤ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। ਉੱਥੇ ਮੌਜੂਦ ਸਿੱਖ ਸੰਗਤ ਨੇ ਮੌਜੂਦਾ ਸਮੇਂ ਵਿੱਚ ਸਿੱਖੀ ਸਿਧਾਂਤਾਂ ਅਤੇ ਪ੍ਰਬੰਧਕ ਕਮੇਟੀ ਵਿੱਚ ਆ ਰਹੇ ਨਿਘਾਰ ਪ੍ਰਤਿ ਡੂੰਘੀ ਚਿੰਤਾ ਪ੍ਰਗਟ ਕੀਤੀ। ਇਹਨਾਂ ਸੂਝਵਾਨ ਸਿੱਖਾਂ ਨੇ ਬਾਦਲ ਪਰਿਵਾਰ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਏ ਜਾਣ, ਡੇਰਾ ਮੁਖੀ ਨੂੰ ਮੁਆਫੀ ਦੇਣ ਅਤੇ ਪ੍ਰਬੰਧਕ ਕਮੇਟੀ ਨੂੰ ਆਪਣੀ ਕਠਪੁਤਲੀ ਬਣਾਏ ਜਾਣ ‘ਤੇ ਡੂੰਘਾ ਰੋਸ ਪ੍ਰਗਟ ਕੀਤਾ।

ਸਿੱਖ ਸੰਗਤ ਨੇ ‘ਪੰਥਕ ਅਕਾਲੀ ਲਹਿਰ’ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਪੰਥ ਨੂੰ ਸਮਰਪਿਤ ਇਹਨਾਂ ਸੇਵਾਦਾਰਾਂ ਨੇ ਮੌਜੂਦਾ ਨਿਜਾਮ ਨੂੰ ਬਦਲਣ ਲਈ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਿੱਚ ‘ਪੰਥਕ ਅਕਾਲੀ ਲਹਿਰ’ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।