‘ਪੰਥਕ ਅਕਾਲੀ ਲਹਿਰ ਨੂੰ ਮੌਜੂਦਾ SGPC ਮੈਂਬਰ ਸਮੇਤ ਵੱਡੀ ਗਿਣਤੀ ‘ਚ ਸਿੱਖ ਸੰਗਤ ਨੇ ਦਿੱਤਾ ਸਹਿਯੋਗ’

(ਤਿਲੋਕੇਵਾਲ (ਸਿਰਸਾ), ਹਰਿਆਣਾ)

ਬਾਬਾ ਗੁਰਮੀਤ ਸਿੰਘ ਤਿਲੋਕੇਵਾਲ (ਮੌਜੂਦਾ ਮੈਂਬਰ SGPC) ਅਤੇ ਇਲਾਕੇ ਦੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਪੰਚਾਇਤਾਂ ਨੇ ਪੰਥਕ ਅਕਾਲੀ ਲਹਿਰ ਵਿੱਚ ਸ਼ਮੂਲੀਅਤ ਕਰਕੇ ਸੇਵਾਵਾਂ ਨਿਭਾਉਣ ਦਾ ਪ੍ਰਣ ਕੀਤਾ।
ਇਸ ਮੌਕੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਮੌਜੂਦਾ ਪੰਥਕ ਚੁਣੌਤੀਆਂ ਬਾਰੇ ਵਿਚਾਰ-ਚਰਚਾ ਕੀਤੀ। ਸਿੰਘ ਸਾਹਿਬ ਨੇ ਇੱਕ ਨਿਗੂਰੇ ਬਾਦਲ ਪਰਿਵਾਰ ਵੱਲੋਂ ਸਿੱਖੀ ਸਿਧਾਂਤਾਂ ਦੇ ਕੀਤੇ ਜਾ ਰਹੇ ਘਾਣ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ। ਸਿੰਘ ਸਾਹਿਬ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਪਾਂ ਇਕੱਠੇ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਨੂੰ ਮੁੜ ਤੋਂ ਬਹਾਲ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਪ੍ਰਬੰਧਕ ਕਮੇਟੀ ਨੂੰ ਕਿਸੇ ਸੁਚੱਜੇ ਹੱਥਾਂ ਵਿੱਚ ਸੌਂਪੀਏ ਤਾਂ ਜੋ ‘ਪੰਥ ਤੇ ਗ੍ਰੰਥ’ ਦੇ ਸਿਧਾਂਤ ਨੂੰ ਮੁੜ ਉਜਾਗਰ ਕੀਤਾ ਜਾ ਸਕੇ।

ਇਸ ਮੌਕੇ ਹਾਜ਼ਰ ਸਿੱਖ ਸੰਗਤ ਨੇ ਸਿੰਘ ਸਾਹਿਬ ਦੇ ਬੋਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਜੈਕਾਰਿਆਂ ਦੀ ਗੂੰਜ ਵਿੱਚ ਪੰਥਕ ਅਕਾਲੀ ਲਹਿਰ ਨੂੰ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ ਦਾ ਵਾਅਦਾ ਕੀਤਾ।