“ਪੰਥਕ ਅਕਾਲੀ ਲਹਿਰ ਨੂੰ ਸਮਰਥਨ ਦੇਣ ਲਈ ਵਿਸ਼ੇਸ਼ ਮੀਟਿੰਗ ਕਰਵਾਈ” ਪਿੰਡ: ਮਾਨਵੀ, ਨੇੜੇ ਮਲੇਰਕੋਟਲਾ

‘ਪੰਥਕ ਅਕਾਲੀ ਲਹਿਰ’ ਦੇ ਦਿਨੋ-ਦਿਨ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਨਗਰ ਨਿਵਾਸੀਆਂ ਨੇ ਆਪਣੇ ਇਲਾਕੇ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ। ਇਲਾਕਾ ਨਿਵਾਸੀਆਂ ਨੇ ਪੰਥਕ ਅਕਾਲੀ ਲਹਿਰ ਨੂੰ ਪੂਰਨ ਰੂਪ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਵਚਨ ਦਿੱਤਾ ਕਿ ਹੋਰ ਵੀ ਨੇੜਲੇ ਇਲਾਕਿਆਂ ਦੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੂੰ ਪੰਥਕ ਅਕਾਲੀ ਲਹਿਰ ਨਾਲ ਜੁੜਨ ਲਈ ਪ੍ਰੇਰਿਆ ਜਾਵੇਗਾ।