ਪੰਥਕ ਅਕਾਲੀ ਲਹਿਰ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੀ ਕੀਤੀ ਪੂਰਨ ਹਮਾਇਤ

ਪੰਥਕ ਅਕਾਲੀ ਲਹਿਰ ਕਿਸਾਨਾਂ ਦੇ ਸੰਘਰਸ਼ ਦੀ ਪਹਿਲੇ ਦਿਨ ਤੋਂ ਹਮਾਇਤ ਕਰਦੀ ਆ ਰਹੀ ਹੈ। ਪੰਥਕ ਅਕਾਲੀ ਲਹਿਰ ਦੇ ਮੁੱਖ ਬੁਲਾਰੇ ਭਾਈ ਜੋਗਾ ਸਿੰਘ ਚਪੜ ਪਿਛਲੇ 52 ਦਿਨਾਂ ਤੋਂ ਲਗਾਤਾਰ ਸ਼ੰਭੂ ਬੈਰੀਅਰ ‘ਤੇ ਕਿਸਾਨ ਮੋਰਚੇ ਵਿੱਚ ਆਪਣੀ ਸੇਵਾ ਨਿਭਾ ਰਹੇ ਹਨ।
 
ਅੱਜ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੌਰਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਭਾਈ ਜੋਗਾ ਸਿੰਘ ਚਪੜ ਨੇ ਆਪਣੀ ਹਾਜ਼ਰੀ ਲਵਾਈ। ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੀ ਡਟ ਕੇ ਹਮਾਇਤ ਕਰਨ ਦੀ ਅਪੀਲ ਕੀਤੀ। ਭਾਈ ਸਾਹਿਬ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਹੱਕ ਦੇਣ ਅਤੇ ਕਿਸਾਨੀ ਮੰਗਾਂ ਮੰਨਣ ਬਾਰੇ ਵੀ ਆਵਾਜ਼ ਬੁਲੰਦ ਕੀਤੀ।