“ਪੰਥਕ ਅਕਾਲੀ ਲਹਿਰ ਵੱਲੋੰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਰਾਸ਼ਨ”

‘ਪੰਥਕ ਅਕਾਲੀ ਲਹਿਰ’ ਵੱਲੋਂ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ‘ਕੋਰੋਨਾਵਾਇਰਸ’ ਦੀ ਭਿਆਨਕ ਬਿਮਾਰੀ ਦੇ ਸਹਿਮ ਨਾਲ ਜੂਝ ਰਹੇ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਨਿਭਾਈ ਜਾ ਰਹੀ ਹੈ।

‘ਪੰਥਕ ਅਕਾਲੀ ਲਹਿਰ’ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ (ਮੈਂਬਰ SGPC), ਭਾਈ ਜੋਗਾ ਸਿੰਘ ਚਪੜ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਭਾਈ ਰਵਿੰਦਰ ਸਿੰਘ ਵਜੀਦਪੁਰ ਵੱਲੋਂ ਆਪੋ-ਆਪਣੇ ਇਲਾਕਿਆਂ ਵਿੱਚ ਪ੍ਰਸ਼ਾਸਨ ਦੀ ਮਨਜ਼ੂਰੀ ਅਨੁਸਾਰ ਰਾਸ਼ਨ ਅਤੇ ਲੰਗਰ ਦੀ ਸੇਵਾ ਲਗਾਤਾਰ ਨਿਭਾਈ ਜਾ ਰਹੀ ਹੈ।
ਜਥੇਦਾਰ ਭਾਈ ਰਣਜੀਤ ਸਿੰਘ ਜੀ ਵੱਲੋਂ ‘ਪੰਥਕ ਅਕਾਲੀ ਲਹਿਰ’ ਦੇ ਸਾਰੇ ਆਗੂਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਤਨਦੇਹੀ ਨਾਲ ਸੇਵਾ ਨਿਭਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਸਿੰਘ ਸਾਹਿਬ ਨੇ ਕਿਹਾ ਕਿ ਜਿੱਥੇ ਕਿਤੇ ਵੀ ਮੇਰੀ ਜ਼ਰੂਰਤ ਹੋਵੇਗੀ ਮੈਂ ਸੰਗਤ ਦੀ ਸੇਵਾ ਵਿੱਚ ਸਦਾ ਹਾਜ਼ਰ ਹਾਂ।

‘ਪੰਥਕ ਅਕਾਲੀ ਲਹਿਰ’ ਨਾਲ ਜੁੜੇ ਸਿੱਖ ਪ੍ਰਚਾਰਕ ਸੰਤ ਬਾਬਾ ਕਸ਼ਮੀਰਾ ਸਿੰਘ ਜੀ ਅਲੌਹਰਾਂ ਵਾਲਿਆਂ ਵੱਲੋਂ ਇਲਾਕੇ ਦੇ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੀ ਨਿਰੰਤਰ ਸੇਵਾ ਨਿਭਾਈ ਜਾ ਰਹੀ ਹੈ।
ਕੋਰੋਨਾਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਹੇ ਸੰਸਾਰ ਵਿੱਚ ਲੋੜਵੰਦਾਂ ਨੂੰ ਰਾਸ਼ਨ-ਪਾਣੀ ਮੁਹੱਈਆ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ।

ਜਥੇਦਾਰ ਭਾਈ ਰਣਜੀਤ ਸਿੰਘ ਜੀ ਅਤੇ ਸੰਤ ਗਿਆਨੀ ਮਹਿੰਦਰ ਸਿੰਘ ਜੀ ਖਾਲਸਾ ਭੜੀ ਵਾਲਿਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੰਸਾਰ ਭਰ ਵਿੱਚ ਕੋਰੋਨਾਵਾਇਰਸ ਵਰਗੀ ਫੈਲੀ ਭਿਆਨਕ ਬਿਮਾਰੀ ਦੌਰਾਨ ਕਰਫਿਊ ਲੱਗਣ ਕਾਰਨ ਸ਼ਹੀਦ ਗੁਰਮਤਿ ਅਕੈਡਮੀ ਭੜੀ ਵੱਲੋਂ ਪਿੰਡ ਭੜੀ, ਅਜਨੇਰ, ਨਵਾਂ ਪਿੰਡ (ਰਾਮਗੜ੍ਹ) ਵਿਖੇ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੰਡਿਆ ਗਿਆ ਜਿਸ ਵਿੱਚ ਵਿਸ਼ੇਸ਼ ਸਹਿਯੋਗ ਅਮਨਦੀਪ ਸਿੰਘ ਖਾਲਸਾ, ਸੁਖਦੇਵ ਸਿੰਘ ਸਾਬਕਾ ਪੰਚ, ਹਰਕੀਤ ਸਿੰਘ ਭੜੀ, ਬਲਬੀਰ ਸਿੰਘ ਗਿੱਲ ਅਤੇ ਹੋਰ ਸੰਗਤ ਨੇ ਦਿੱਤਾ। ਆਉਣ ਵਾਲੇ ਦਿਨਾਂ ਵਿੱਚ ਵੀ ਸੇਵਾਵਾਂ ਜਾਰੀ ਰਹਿਣਗੀਆਂ, ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਬਖਸ਼ਣ ਦੀ ਅਪੀਲ।

‘ਪੰਥਕ ਅਕਾਲੀ ਲਹਿਰ’ ਨਾਲ ਜੁੜੇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਸ੍ਰ. ਰਵਿੰਦਰ ਸਿੰਘ ਵਜੀਦਪੁਰ ਅਤੇ SHO ਮੁੱਲਾਂਪੁਰ ਹਰਮਨਪ੍ਰੀਤ ਸਿੰਘ ਵੱਲੋਂ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

ਇਸ ਤੋਂ ਇਲਾਵਾ ‘ਪੰਥਕ ਅਕਾਲੀ ਲਹਿਰ’ ਦੇ ਸਾਰੇ ਆਗੂ ਆਪੋ-ਆਪਣੇ ਇਲਾਕਿਆਂ ‘ਚ ਸੰਗਤ ਦੀ ਸੇਵਾ ਵਿੱਚ ਡਟੇ ਹੋਏ ਹਨ।

ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ‘ਪੰਥਕ ਅਕਾਲੀ ਲਹਿਰ’ ਵੱਲੋਂ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਲਗਾਤਾਰ ਨਿਭਾਈ ਜਾ ਰਹੀ ਹੈ। ਇਸੇ ਲੜੀ ਤਹਿਤ ‘ਪੰਥਕ ਅਕਾਲੀ ਲਹਿਰ’ ਦੇ ਪ੍ਰਮੁੱਖ ਆਗੂ ਸ੍ਰ. ਜੋਗਾ ਸਿੰਘ ਚਪੜ ਵੱਲੋਂ ਹਲਕਾ ਘਨੌਰ ਵਿੱਚ ਇਲਾਕੇ ਦੇ ਸੂਝਵਾਨ ਸੱਜਣਾਂ ਨਾਲ ਮਿਲਕੇ ਰਾਸ਼ਨ ਦੀ ਸੇਵਾ ਨਿਭਾਈ ਗਈ।

ਕੋਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ ਲੋੜਵੰਦਾਂ ਤੱਕ ਰਾਸ਼ਨ ਮੁਹੱਈਆ ਕਰਨ ਵਾਸਤੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ‘ਪੰਥਕ ਅਕਾਲੀ ਲਹਿਰ’ ਦੇ ਸਾਰੇ ਆਗੂ ਆਪੋ-ਆਪਣੇ ਇਲਾਕਿਆਂ ਵਿੱਚ ਡਟੇ ਹੋਏ ਹਨ।

ਅੱਜ ਸ੍ਰ. ਦਰਸ਼ਨ ਸਿੰਘ ਚੀਮਾ ਪ੍ਰਮੁੱਖ ਆਗੂ ‘ਪੰਥਕ ਅਕਾਲੀ ਲਹਿਰ’ ਵੱਲੋਂ ਹਲਕਾ ਅਮਲੋਹ ਵਿੱਚ ਸ੍ਰ. ਗੁਰਮੀਤ ਸਿੰਘ ਰਾਮਗੜ੍ਹ ਸਮੇਤ ਸਮੁੱਚੀ ਟੀਮ ਦੀ ਸਹਾਇਤਾ ਨਾਲ ਰਾਸ਼ਨ ਮੁਹੱਈਆ ਕਰਨ ਦੀ ਸੇਵਾ ਨਿਭਾਈ ਗਈ।