ਫਗਵਾੜਾ ਦੀ ਸਿੱਖ ਸੰਗਤ ਨੇ ਫੜਿਆ ਪੰਥਕ ਅਕਾਲੀ ਲਹਿਰ ਦਾ ਪੱਲਾ

 
ਸਥਾਨ: ਫਗਵਾੜਾ – ਫਗਵਾੜੇ ਦੀ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਪੰਥਕ ਅਕਾਲੀ ਲਹਿਰ ਨਾਲ ਮੀਟਿੰਗ ਕੀਤੀ। ਸਿੱਖ ਸੰਗਤ ਦੇ ਨਿੱਘੇ ਸੱਦੇ ‘ਤੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਆਪਣੀ ਹਾਜ਼ਰੀ ਲਗਵਾਈ।

ਸਿੰਘ ਸਾਹਿਬ ਨੇ ਸਾਰੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਤੁਸੀਂ ਚਾਹੇ ਕਿਸੇ ਵੀ ਸਿਆਸੀ ਪਾਰਟੀ ਨਾਲ ਸੰਬੰਧ ਰੱਖਦੇ ਹੋ, ਪਰ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇੱਕ ਝੰਡੇ ਹੇਠ ਇਕੱਠੇ ਹੋਈਏ ਅਤੇ ‘ਪੰਥ ਤੇ ਗ੍ਰੰਥ’ ਦੇ ਸਿਧਾਂਤ ਨੂੰ ਬਚਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕਾਬਜ਼ ਅਜੋਕੇ ਨਰੈਣੂ ਮਹੰਤਾਂ ਨੂੰ ਬਾਹਰ ਕੱਢੀਏ।

ਸਾਰੀ ਸਿੱਖ ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਸਿੰਘ ਸਾਹਿਬ ਦੇ ਬੋਲਾਂ ਨੂੰ ਸਹਿਮਤੀ ਦਿੱਤੀ ਅਤੇ ਆਉਣ ਵਾਲੀਆਂ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਿੱਖ ਸੰਗਤ ਦੀ ਨੁਮਾਇੰਦਗੀ ਕਰਨ ਦੀ ਅਪੀਲ ਕੀਤੀ ਅਤੇ ਸਾਰੀ ਸੰਗਤ ਨੇ ਤਨ, ਮਨ ਤੇ ਧਨ ਨਾਲ ਪੰਥਕ ਅਕਾਲੀ ਲਹਿਰ ਦਾ ਸਾਥ ਦੇਣ ਦਾ ਵਾਅਦਾ ਕੀਤਾ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸਿੱਖ ਸੰਗਤ ਦੇ ਐਨੇ ਵੱਡੇ ਸਹਿਯੋਗ ਦਾ ਧੰਨਵਾਦ ਕੀਤਾ।