ਬਰਸੀ ਸਮਾਗਮ ਸੰਤ ਬਾਬਾ ਵਰਿਆਮ ਸਿੰਘ ਜੀ

(ਸਥਾਨ: ਰਤਵਾੜਾ ਸਾਹਿਬ)  – ਇਸ ਅਸਥਾਨ ‘ਤੇ ਅੱਜ ਸੰਤ ਬਾਬਾ ਵਰਿਆਮ ਸਿੰਘ ਜੀ ਦੀ ਬਰਸੀ ਮਨਾਈ ਗਈ। ਇਸ ਸਮਾਗਮ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਵੀ ਸ਼ਮੂਲੀਅਤ ਕੀਤੀ।

ਸਿੰਘ ਸਾਹਿਬ ਨੇ ਕਿਹਾ ਕਿ “ਸਾਡੀ ਜ਼ਿੰਦਗੀ ਦਾ ਆਧਾਰ ਗੁਰਬਾਣੀ ਹੈ। ਵਿਕਾਰਾਂ ‘ਚ ਲਿੱਬੜੀ ਸੁਰਤ ਨੂੰ ਸਿਰਫ ਗੁਰਬਾਣੀ ਨਾਲ ਹੀ ਸਾਫ ਕੀਤਾ ਜਾ ਸਕਦਾ ਹੈ। ਸੁਰਤ ਸਾਫ ਹੋਣ ‘ਤੇ ਹੀ ਪ੍ਰਮਾਤਮਾ ਨਾਲ ਮੇਲ ਹੋ ਸਕਦਾ ਹੈ।

ਮਹਾਨ ਕੁਰਬਾਨੀਆਂ ਅਤੇ ਸ਼ਹਾਦਤਾਂ ਤੋਂ ਬਾਅਦ ਸਾਨੂੰ ਪਵਿੱਤਰ ਗੁਰਬਾਣੀ ਮਿਲੀ ਹੈ। ਪਰ ਅੱਜ ਸਾਡੇ ਪੁਰਾਤਨ ਗ੍ਰੰਥ ਗਾਇਬ ਹੋ ਰਹੇ ਹਨ, ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਨੇ ਜਾਂ ਤਾਂ ਕਿਸੇ ਸੰਸਥਾ ਨੂੰ ਸੌਂਪ ਦਿੱਤਾ ਹੈ ਅਤੇ ਜਾਂ ਫਿਰ ਵੇਚ ਦਿੱਤੇ ਹਨ। ਸਿੱਖ ਸੰਗਤ ਵੱਲੋਂ ਪ੍ਰਬੰਧਕ ਕਮੇਟੀ ਤੋਂ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਸਵਾਲ ਪੁੱਛੇ ਜਾ ਰਹੇ ਹਨ, ਪਰ SGPC ਨੇ ਇਸ ‘ਤੇ ਵੀ ਰੋਕ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਸੋ ਅਸੀਂ ਪ੍ਰਬੰਧਕ ਕਮੇਟੀ ਦੇ ਇਸ ਚੈਲੇਂਜ ਨੂੰ ਕਬੂਲ ਕਰਦੇ ਹੋਏ 7 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਪੁਹੰਚਾਂਗੇ ਅਤੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਸਾਰੇ ਸਵਾਲਾਂ ਦੇ ਜਵਾਬ ਲਵਾਂਗੇ”।

ਸਿੰਘ ਸਾਹਿਬ ਨੇ 7 ਨਵੰਬਰ ਵਾਲੇ ਮਾਰਚ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਨੂੰ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।