ਬਾਬਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਪਿੰਡ: ਢਿੱਲਵਾਂ, ਜ਼ਿਲ੍ਹਾ ਕਪੂਰਥਲਾ –  ਅੱਜ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸੰਗਤ ਦੀ ਅਪੀਲ ‘ਤੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ।
 
ਸਿੰਘ ਸਾਹਿਬ ਨੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਉੱਚੇ-ਸੁੱਚੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖ ਸੰਗਤ ਨਾਲ ਵਿਚਾਰਾਂ ਕੀਤੀਆਂ।

ਸਿੰਘ ਸਾਹਿਬ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਪੰਥ ਦੇ ਸੱਚੇ ਸੇਵਕ ਸਨ। ਉਨ੍ਹਾਂ ਨੇ ਸਾਰਾ ਜੀਵਨ ਗੁਰੂ ਆਸ਼ੇ ਅਨੁਸਾਰ ਬਤੀਤ ਕੀਤਾ ਅਤੇ ਬਾਦਸ਼ਾਹੀ ਨੂੰ ਵੀ ਅਕਾਲ ਪੁਰਖ ਨੂੰ ਹਾਜ਼ਰ ਮੰਨ ਕੇ ਮਾਣਿਆ। ਬਾਬਾ ਬੰਦਾ ਸਿੰਘ ਜੀ ਨੇ ਹੀ ਸਿੱਖਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ।

ਅੱਜ ਲੋੜ ਹੈ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਜੀ ਵਾਂਗ ਸਿੱਖੀ ਸਿਧਾਂਤਾਂ ਦੇ ਪੱਕੇ ਧਾਰਨੀ ਹੋ ਕੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕਰੀਏ ਅਤੇ ਗੁਰੂਘਰਾਂ ‘ਤੇ ਕਾਬਜ ਹੋਏ ਲੋਟੂ ਟੋਲਿਆਂ ਨੂੰ ਬਾਹਰ ਕੱਢ ਸੁੱਟੀਏ।