“ਭੋਗ ਸਮਾਗਮ”

(ਸਥਾਨ: ਅਲੀਸ਼ੇਰ, ਜ਼ਿਲ੍ਹਾ ਗੁਰਦਾਸਪੁਰ)
 
ਪਿਛਲੇ ਦਿਨੀਂ ਭਾਈ ਰਜਵੰਤ ਸਿੰਘ ਆਲੀਸ਼ੇਰ ਦੇ ਸਤਿਕਾਰਯੋਗ ਪਿਤਾ ਜੀ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਪਰੰਤ ਸਿੰਘ ਸਾਹਿਬ ਨੇ ਸਿੱਖ ਸੰਗਤ ਨਾਲ ਗੁਰਮਤਿ ਵਿਚਾਰਾਂ ਵੀ ਕੀਤੀਆਂ।

ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਚੇਅਰਮੈਨ, ਪ੍ਰਗਟ ਸਿੰਘ ਚੁਗਾਵਾਂ, ਜਗਜੋਤ ਸਿੰਘ, ਸੁਖਜਿੰਦਰ ਸਿੰਘ ਪੰਨੂੰ, ਦਲਜੀਤ ਸਿੰਘ ਢਿੱਲੋਂ, ਅਵਤਾਰ ਸਿੰਘ ਮੈਨੇਜਰ, ਸੁਖਵਿੰਦਰਜੀਤ ਸਿੰਘ ਅਤੇ ਇਲਾਕੇ ਦੀਆਂ ਹੋਰ ਸਿਰਕੱਢ ਸਖਸ਼ੀਅਤਾਂ ਨੇ ਭੋਗ ਸਮਾਗਮ ਵਿੱਚ ਸ਼ਮੂਲੀਅਤ ਕੀਤੀ।