ਭੋਗ ਸਮਾਗਮ – ਪੰਜੌਲੀ ਫਤਿਹਗੜ੍ਹ

(ਪਿੰਡ: ਪੰਜੌਲੀ ਫਤਿਹਗੜ੍ਹ) –  ਪਿਛਲੇ ਦਿਨੀਂ ਗੁਰਵਿੰਦਰ ਸਿੰਘ ਪੁੱਤਰ ਸ੍ਰ. ਜਤਿੰਦਰ ਸਿੰਘ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ। ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਵੀ ਕਾਕਾ ਗੁਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
 
ਗੁਰਵਿੰਦਰ ਸਿੰਘ ਭਰ ਜਵਾਨੀ ਵਿੱਚ 25 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ। ਇਸ ਦੁਖਦਾਈ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।