ਭੋਗ ਸਮਾਗਮ – ਸੀਲੋਆਣੀ ਰਾਏਕੋਟ

(ਪਿੰਡ: ਸੀਲੋਆਣੀ ਰਾਏਕੋਟ) – ਪੰਥਕ ਅਕਾਲੀ ਲਹਿਰ ਦੇ ਮਾਲਵੇ ਖੇਤਰ ਦੇ ਪ੍ਰਮੁੱਖ ਆਗੂ ਭਾਈ ਗੁਰਮਿੰਦਰ ਸਿੰਘ ਗੋਗੀ ਦੇ ਪਿਤਾ ਸ੍ਰ. ਜਸਵੰਤ ਸਿੰਘ ਜੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਅੱਜ ਉਹਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੇ ਸਿੱਖ ਸੰਗਤ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਗੁਰੂ ਆਸ਼ੇ ਅਨੁਸਾਰ ਸਾਦਾ ਤੇ ਸੱਚਾ-ਸੁੱਚਾ ਜੀਵਨ ਜਿਉਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਦੱਸਿਆ ਕਿ ਭਾਈ ਗੁਰਮਿੰਦਰ ਸਿੰਘ ਦਾ ਸਾਰਾ ਪਰਿਵਾਰ ਲਗਾਤਾਰ ਪੰਥਕ ਅਕਾਲੀ ਲਹਿਰ ਨਾਲ ਮਿਲ ਕੇ ਸੇਵਾਵਾਂ ਨਿਭਾ ਰਿਹਾ ਹੈ ਅਤੇ ਆਸ ਕਰਦੇ ਹਾਂ ਕਿ ਇਹ ਪਰਿਵਾਰ ਅਤੇ ਇਲਾਕਾ ਪੰਥਕ ਅਕਾਲੀ ਲਹਿਰ ਨੂੰ ਵਧ-ਚੜ੍ਹ ਕੇ ਸਹਿਯੋਗ ਦਿੰਦੇ ਰਹਿਣਗੇ, ਤਾਂ ਜੋ ਅਸੀਂ ਗੁਰੂਘਰਾਂ ‘ਤੇ ਕਾਬਜ਼ ਹੋਏ ਲੋਟੂ ਟੋਲਿਆਂ ਨੂੰ ਬਾਹਰ ਕੱਢ ਸਕੀਏ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ (ਮੈਂਬਰ SGPC), ਨੌਜਵਾਨ ਆਗੂ ਲਖਵੰਤ ਸਿੰਘ ਦਬੁਰਜੀ ਸਮੇਤ ਅੰਮ੍ਰਿਤ ਸਿੰਘ, ਰਣਜੀਤ ਸਿੰਘ ਤਲਵੰਡੀ ਅਤੇ ਹੋਰ ਕਈ ਪਤਵੰਤੇ ਸੱਜਣਾਂ ਨੇ ਆਪਣੀ ਹਾਜ਼ਰੀ ਲਗਵਾਈ।