“ਭੋਗ ਸਮਾਗਮ” – ਸ. ਹਰਜੋਤ ਸਿੰਘ

(ਪਿੰਡ: ਠੀਕਰੀਵਾਲ)
 
ਭਾਈ ਅਮਰੀਕ ਸਿੰਘ ਜੀ ਦਾ ਅਮਰੀਕਾ ਰਹਿ ਰਿਹਾ ਸਪੁੱਤਰ ਸ. ਹਰਜੋਤ ਸਿੰਘ ਪਿਛਲੇ ਸਾਲ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੇ ਸੋਗ ਸਮਾਗਮ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਸਿੰਘ ਸਾਹਿਬ ਨੇ ਸਿੱਖ ਸੰਗਤ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਗੁਰੂ ਸਾਹਿਬਾਨਾਂ ਦੁਆਰਾ ਦੱਸੇ ਮਾਰਗ ਉੱਤੇ ਚੱਲਣ ਬਾਰੇ ਕਿਹਾ। ਸਿੰਘ ਸਾਹਿਬ ਨੇ ਕਿਹਾ ਕਿ ਸਾਨੂੰ ਅਕਾਲ ਪੁਰਖ ਦੇ ਭਾਣੇ ਵਿੱਚ ਰਹਿ ਕੇ ਸੱਚਾ-ਸੁੱਚਾ ਜੀਵਨ ਬਤੀਤ ਕਰਨਾ ਚਾਹੀਦਾ ਹੈ, ਤਾਂ ਹੀ ਸਾਨੂੰ ਅਕਾਲ ਪੁਰਖ ਦੀ ਦਰਗਾਹ ਵਿੱਚ ਸ਼ੋਭਾ ਮਿਲੇਗੀ। ਇਸ ਮੌਕੇ ਭਾਈ ਰਵੇਲ ਸਿੰਘ ਸਹਾਏਪੁਰ ਨੇ ਵੀ ਭਾਈ ਹਰਜੋਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।