‘ਮੀਟਿੰਗ ਪੰਥਕ ਅਕਾਲੀ ਲਹਿਰ’ – ਭੈਣੀ ਫੱਤਾ, ਧਨੌਲਾ, ਸੁਖਮਨੀ ਸੇਵਾ ਸੁਸਾਇਟੀ, ਰੋਪੜ

ਜਥੇਦਾਰ ਭਾਈ ਰਣਜੀਤ ਸਿੰਘ ਨੇ ਇਤਿਹਾਸਿਕ ਹਵਾਲਿਆਂ ਨਾਲ ਪੰਥ ਦੇ ‘ਗੌਰਵਮਈ ਪਿਛੋਕੜ’ ਬਾਰੇ ਜਾਣਕਾਰੀ ਦਿੱਤੀ ਅਤੇ ਮੌਜੂਦਾ ਸਮੇਂ ਵਿੱਚ ਸਾਡੇ ਪੰਥ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਸਾਡੇ ਲੀਡਰਾਂ ਵੱਲੋਂ ਪੰਥ ਨੂੰ ਬਹੁਤ ਨਿਘਾਰ ਵੱਲ ਲਿਜਾਇਆ ਜਾ ਰਿਹਾ ਹੈ। ਸੋ ਹੁਣ ਲੋੜ ਹੈ ਸਾਨੂੰ ‘ਗੁਰੂ’ ਪ੍ਰਤਿ ਆਪਣਾ ਫਰਜ਼ ਪਹਿਚਾਣ ਕੇ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕਰਕੇ ‘ਸ੍ਰੀ ਅਕਾਲ ਤਖਤ ਸਾਹਿਬ’ ਅਤੇ ‘ਪ੍ਰਬੰਧਕ ਕਮੇਟੀ’ ਨੂੰ ਬਾਦਲ ਪਰਿਵਾਰ ਤੋਂ ਆਜਾਦ ਕਰਵਾਉਣ ਲਈ ਅੱਗੇ ਆਈਏ।

ਸਿੰਘ ਸਾਹਿਬ ਨੇ ਸਿੱਖ ਸੰਗਤ ਨੂੰ ‘ਪੰਥਕ ਅਕਾਲੀ ਲਹਿਰ’ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਉਂਦਿਆਂ ‘ਪੰਥਕ ਅਕਾਲੀ ਲਹਿਰ’ ਦਾ ਸਾਥ ਦੇਣ ਦੀ ਅਪੀਲ ਕੀਤੀ।

“ਪੰਥਕ ਅਕਾਲੀ ਲਹਿਰ ਨੂੰ ਬੀਬੀਆਂ ਦਾ ਵੱਡਾ ਸਹਿਯੋਗ ਮਿਲਣਾ ਸ਼ੁਰੂ”

ਸੁਖਮਨੀ ਸੇਵਾ ਸੁਸਾਇਟੀ, ਰੋਪੜ।

‘ਪੰਥਕ ਅਕਾਲੀ ਲਹਿਰ’ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਬੀਬੀਆਂ ਨੂੰ ਮਾਈ ਭਾਗੋ ਜੀ ਦੀਆਂ ਵਾਰਿਸ ਬਣ ਕੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰਨ ਲਈ ਅਪੀਲ ਕੀਤੀ ਜਾਂਦੀ ਰਹੀ ਹੈ। ਇਸੇ ਸੰਬੰਧ ਵਿੱਚ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ (ਮੈਂਬਰ SGPC) ਅਤੇ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਦੇ ਯਤਨਾਂ ਸਦਕਾ ਇਲਾਕੇ ਦੀਆਂ ਸਿੱਖ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਬੀਬੀ ਇੰਦਰਜੀਤ ਕੌਰ ਦੀ ਅਗਵਾਈ ਵਿੱਚ ‘ਪੰਥਕ ਅਕਾਲੀ ਲਹਿਰ’ ਨੂੰ ਸਹਿਯੋਗ ਦੇਣ ਦਾ ਪ੍ਰਣ ਲਿਆ ਅਤੇ ਆਉਣ ਵਾਲੀਆਂ ‘ਪ੍ਰਬੰਧਕ ਕਮੇਟੀ’ ਦੀਆਂ ਚੋਣਾਂ ਵਿੱਚ ਪੰਥਕ ਅਕਾਲੀ ਲਹਿਰ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ।

Leave a Reply