ਸਫਲ ਹੋ ਨਿੱਬੜੀ ਪੰਥਕ ਇਕੱਤਰਤਾ”

ਸਥਾਨ: ਗੁ. ਸ਼੍ਰੀ ਕਲਗੀਧਰ ਸਾਹਿਬ, ਅੰਮ੍ਰਿਤਸਰ –  ਮੌਜੂਦਾ ਸਮੇਂ ‘ਚ ਪੇਸ਼ ਆ ਰਹੀਆਂ ਪੰਥਕ ਸਮੱਸਿਆਂ ‘ਤੇ ਵਿਚਾਰ-ਵਿਟਾਂਦਰਾ ਕਰਨ ਲਈ ਸਿੱਖ ਸੰਗਤ ਨੇ ਪੰਥਕ ਅਕਾਲੀ ਲਹਿਰ ਨਾਲ ਮੀਟਿੰਗ ਕਰਕੇ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ। ਇਸ ਮੀਟਿੰਗ ਵਿੱਚ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।

ਸਿੰਘ ਸਾਹਿਬ ਨੇ ‘ਪੰਥ ਤੇ ਗ੍ਰੰਥ’ ਦੇ ਸਿਧਾਂਤ ‘ਤੇ ਪਹਿਰਾ ਦੇਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਬਉੱਚਤਾ ਮੁੜ ਬਹਾਲ ਕਰਨ ਲਈ ਇੱਕਮੁੱਠ ਹੋਣ ਦੀ ਗੱਲ ਆਖੀ।

ਸਿੰਘ ਸਾਹਿਬ ਨੇ ਕਿਹਾ ਕਿ ਆਉਣ ਵਾਲੀਆਂ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਹਰ ਸਿੱਖ ਆਪਣਾ ਫਰਜ ਸਮਝਕੇ ਵੋਟਾਂ ਬਣਵਾਏ ਅਤੇ ਪ੍ਰਬੰਧਕ ਕਮੇਟੀ ਦੇ ਮੌਜੂਦਾ ਨਿਜਾਮ ਨੂੰ ਬਦਲਣ ਵਿੱਚ ਆਪਣਾ ਯੋਗਦਾਨ ਪਾਵੇ। ਇਸ ਮੌਕੇ ਮੌਜੂਦ ਸਾਰੀ ਸਿੱਖ ਸੰਗਤ ਨੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਪੰਥਕ ਅਕਾਲੀ ਲਹਿਰ ਦਾ ਸਾਥ ਦੇਣ ਦਾ ਪ੍ਰਣ ਕੀਤਾ।