“ਸਮੂਹ ਨਗਰ ਨਿਵਾਸੀਆਂ ਨੇ ਪੰਥਕ ਅਕਾਲੀ ਲਹਿਰ ਨੂੰ ਦਿੱਤਾ ਸਹਿਯੋਗ” ਪਿੰਡ: ਨਾਰੀਕੇ, ਨੇੜੇ ਅਮਰਗੜ੍ਹ

ਇਲਾਕਾ ਨਿਵਾਸੀਆਂ ਨੇ ‘ਪੰਥਕ ਅਕਾਲੀ ਲਹਿਰ’ ਵੱਲੋਂ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਆਪਣੇ ਨਗਰ ਵਿੱਚ ਵਿਸ਼ੇਸ਼ ਤੌਰ ‘ਤੇ ਬੁਲਾਇਆ।

ਸਿੰਘ ਸਾਹਿਬ ਨੇ ਮੌਜੂਦਾ ਪੰਥਕ ਹਾਲਾਤਾਂ ‘ਤੇ ਚਾਨਣਾ ਪਾਉਂਦੇ ਦੱਸਿਆ ਕਿ ਗੁਰੂਘਰ ਦਾ ਜਿਹੜਾ ਪੈਸਾ ਗਰੀਬ ਬੱਚਿਆਂ, ਵਿਧਵਾ ਬੀਬੀਆਂ, ਲੋੜਵੰਦਾਂ ਦੀ ਸਿਹਤ ਅਤੇ ਸਿੱਖਿਆ ‘ਤੇ ਲੱਗਣਾ ਚਾਹੀਦਾ ਸੀ, ਉਹ ਸਾਰਾ ਪੈਸਾ ਸਾਡੇ ਲੀਡਰਾਂ ਵੱਲੋਂ ਆਪਣੇ ਨਿੱਜੀ ਕੰਮਾਂ ਲਈ ਵਰਤਿਆ ਜਾਂਦਾ ਹੈ ਅਤੇ ਸਿੱਖ ਕੌਮ ਦੀ ਚੜ੍ਹਦੀਕਲਾ ਲਈ ਕੋਈ ਕਾਰਜ ਨਹੀਂ ਕੀਤਾ ਜਾ ਰਿਹਾ।

ਸਿੱਖ ਸੰਗਤ ਨੇ ਜੈਕਾਰੇ ਛੱਡ ਕੇ ਜਥੇਦਾਰ ਭਾਈ ਰਣਜੀਤ ਸਿੰਘ ਦੇ ਵਿਚਾਰਾਂ ਨੂੰ ਸਹਿਮਤੀ ਦਿੱਤੀ ਅਤੇ ‘ਪੰਥਕ ਅਕਾਲੀ ਲਹਿਰ’ ਨਾਲ ਜੁੜਕੇ ਤਨ, ਮਨ ਅਤੇ ਧਨ ਨਾਲ ਸੇਵਾ ਕਰਨ ਦਾ ਵਾਅਦਾ ਕੀਤਾ।