ਸਰਦਾਰ ਸ਼ੇਰ ਸਿੰਘ ਡੂਮਛੇੜੀ ਦੀ 29 ਬਰਸੀ ਤੇ ਸ਼ਰਧਾਂਜਲੀ ਸਮਾਗਮ

10 ਮਾਰਚ 2021 ਨੂੰ ਪਿੰਡ ਡੂਮਛੇੜੀ ਵਿਖੇ ਸਰਦਾਰ ਸ਼ੇਰ ਸਿੰਘ ਡੂਮਛੇੜੀ ਦੀ 29ਵੀਂ ਬਰਸੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸਰਦਾਰ ਸ਼ੇਰ ਸਿੰਘ ਡੂਮਛੇੜੀ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਦੇ ਦੱਸੇ ਰਾਹ ਤੇ ਪਹਿਰਾ ਦੇ ਕੇ ਆਪਣਾ ਜੀਵਨ ਸਫ਼ਲ ਕਰਨ ਦੀ ਬੇਨਤੀ ਕੀਤੀ।

ਹੋਰਨਾਂ ਤੋਂ ਇਲਾਵਾ ਸ.ਕਰਨੈਲ ਸਿੰਘ ਪੰਜੋਲੀ, ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਆਗੂ ਸੰਤਾ ਸਿੰਘ ਉਮੈਦਪੁਰੀ ਅਤੇ ਜਥੇਦਾਰ ਬਡਾਲੀ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ।