ਸਰਦਾਰ ਹਰਮੋਹਿੰਦਰ ਸਿੰਘ ਹਰਜੀ ਦੀ ਸਲਾਨਾ ਯਾਦ ਵਿੱਚ ਗੁਰਮਤਿ ਸਮਾਗਮ

11 ਮਾਰਚ 2021 ਨੂੰ ਪਿੰਡ ਰਿਊਣਾ (ਫਤਿਹਗੜ੍ਹ ਸਾਹਿਬ ) ਦੀਆਂ ਸਮੂਹ ਸੰਗਤਾਂ ਵਲੋਂ ਇਲਾਕੇ ਦੇ ਹਰਮਨ ਪਿਆਰੇ ਆਗੂ ਸਰਦਾਰ ਹਰਮੋਹਿੰਦਰ ਸਿੰਘ ਹਰਜੀ ਦੀ ਸਲਾਨਾ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸਰਦਾਰ ਹਰਮੋਹਿੰਦਰ ਸਿੰਘ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ।

ਉਹ ਫਤਿਹਗੜ੍ਹ ਸਾਹਿਬ ਇਲਾਕੇ ਦੇ ਬਹੁਤ ਹਰਮਨ ਪਿਆਰੇ ਅਕਾਲੀ ਆਗੂ ਸਨ।ਉਨ੍ਹਾ ਨਾਲ ਆਪਣੀ ਗੂੜੀ ਸਾਂਝ ਬਾਰੇ ਦੱਸ ਦਿਆ ਸਿੰਘ ਸਾਹਿਬ ਨੇ ਸਮੂਹ ਸੰਗਤ ਨੂੰ ਸਰਦਾਰ ਹਰਮੋਹਿੰਦਰ ਸਿੰਘ ਵਾਂਗ ਇਮਾਨਦਾਰ ਅਤੇ ਸੱਚਾ ਸੁੱਚਾ ਜੀਵਨ ਬਤੀਤ ਕਰਨ ਦੀ ਬੇਨਤੀ ਕੀਤੀ।