ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

(ਪਿੰਡ: ਹਕੂਮਤ ਸਿੰਘ ਵਾਲਾ, ਜ਼ਿਲ੍ਹਾ ਫਿਰੋਜ਼ਪੁਰ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਮਾਗਮ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਵੀ ਸ਼ਮੂਲੀਅਤ ਕੀਤੀ।

ਸਿੰਘ ਸਾਹਿਬ ਨੇ ਸ੍ਰੀ ਗੁਰੂ ਨਾਨਕ ਸਾਹਿਬ ਪਾਤਸ਼ਾਹ ਦੇ ਪਵਿੱਤਰ ਜੀਵਨ ਬਾਰੇ ਸਿੱਖ ਸੰਗਤਾਂ ਨਾਲ ਵਿਚਾਰਾਂ ਕੀਤੀਆਂ। ਸਿੰਘ ਸਾਹਿਬ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਪਾਤਸ਼ਾਹ ਦੇ ਪਵਿੱਤਰ ਮਿਸ਼ਨ ਨੂੰ ਅੱਜ ਦੇ ਮਹੰਤ ਤਹਿਸ-ਨਹਿਸ ਕਰਨ ਵਿੱਚ ਲੱਗੇ ਹੋਏ ਹਨ। ਆਓ ਸਿੱਖ ਸੰਗਤ ਜੀ ਆਪਾਂ ਇੱਕਜੁੱਟ ਹੋ ਕੇ ਗੁਰੂ ਸਾਹਿਬਾਨਾਂ ਦੇ ਪਵਿੱਤਰ ਮਿਸ਼ਨ ਨੂੰ ਬਚਾਈਏ ਅਤੇ ਸਿੱਖ ਪੰਥ ਨੂੰ ਚੜ੍ਹਦੀਕਲਾ ਵੱਲ ਲੈ ਕੇ ਜਾਈਏ।