ਸਿੱਖ ਸੰਗਤ ਵੱਲੋਂ ਪੰਥਕ ਅਕਾਲੀ ਲਹਿਰ ਨੂੰ ਸਮਰਥਨ

(ਪਿੰਡ: ਭਮੱਦੀ, ਜ਼ਿਲ੍ਹਾ ਲੁਧਿਆਣਾ)  – ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਅੱਜ ਇਸ ਇਲਾਕੇ ਵਿੱਚ ਪੰਥਕ ਅਕਾਲੀ ਲਹਿਰ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਇਲਾਕੇ ਦੇ ਕਈ ਕਿਸਾਨ ਯੂਨੀਅਨ ਆਗੂਆਂ ਨੇ ਵੀ ਹਿੱਸਾ ਲਿਆ।

ਪੰਥਕ ਅਕਾਲੀ ਲਹਿਰ ਦੇ ਸੀਨੀਅਰ ਲੀਡਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਇਸ ਬੈਠਕ ਦੀ ਅਗਵਾਈ ਕੀਤੀ। ਇਸ ਬੈਠਕ ਵਿੱਚ ਪੰਥਕ ਅਕਾਲੀ ਲਹਿਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਆਉਣ ਵਾਲੀਆਂ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਬੰਧੀ ਏਜੰਡੇ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇੱਥੇ ਮੌਜੂਦ ਸਾਰੀ ਸਿੱਖ ਸੰਗਤ ਨੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਪੰਥਕ ਅਕਾਲੀ ਲਹਿਰ ਨੂੰ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੰਥਕ ਅਕਾਲੀ ਲਹਿਰ ਦੀ ਵਿਸ਼ਾਲ ਮੀਟਿੰਗ ਆਪਣੇ ਇਲਾਕੇ ਵਿੱਚ ਕਰਵਾਉਣ ਲਈ ਵੀ ਸਮਾਂ ਲਿਆ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਨੌਜਵਾਨ ਆਗੂ ਪ੍ਰੋ. ਧਰਮਜੀਤ ਸਿੰਘ ਜਲਵੇੜਾ, ਲਖਵੰਤ ਸਿੰਘ ਦਬੁਰਜੀ, ਸੁਖਵੰਤ ਸਿੰਘ, ਢਾਡੀ ਸੰਦੀਪ ਸਿੰਘ ਰੁਪਾਲੋ ਤੋਂ ਇਲਾਵਾ ਹੋਰ ਵੀ ਨਾਮਵਰ ਸਖਸ਼ੀਅਤਾਂ ਮੌਜੂਦ ਸਨ।