ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ-ਜੋਤ ਦਿਹਾੜਾ

(ਸਥਾਨ: ਸ੍ਰੀ ਫਤਹਿਗੜ੍ਹ ਸਾਹਿਬ) –  ਸਿੱਖ ਪੰਥ ਦੇ ਵਿਦਵਾਦ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਦੀ ਅਗਵਾਈ ਵਿੱਚ ਪਿਛਲੇ ਕਰੀਬ 40 ਸਾਲਾਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਜੋਤੀ-ਜੋਤ ਦਿਹਾੜਾ ਜਥਾ ਰੰਧਾਵਾ ਵੱਲੋਂ ਮਨਾਇਆ ਜਾਂਦਾ ਹੈ। ਇਸ ਸਮਾਗਮ ਵਿੱਚ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਵੀ ਸ਼ਮੂਲੀਅਤ ਕੀਤੀ।

ਸਿੰਘ ਸਾਹਿਬ ਨੇ ਸਿੱਖ ਸੰਗਤ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਲਾ ਕੇ ਅਤੇ ਆਪਣਾ ਪਰਿਵਾਰ ਵਾਰ ਕੇ ਸਾਨੂੰ ਨਿਆਰਾ ਖਾਲਸਾ ਪੰਥ ਦਿੱਤਾ। ਸਾਡੇ ਮਾਣ ਮੱਤੇ ਇਤਿਹਾਸ ਦੇ ਪੰਨੇ ਸਾਨੂੰ ਝੰਜੋੜਦੇ ਹਨ ਕਿ ਅਸੀਂ ਗੁਰੂ ਸਾਹਿਬ ਜੀ ਦੇ ਹੋ ਕੇ ਰਹੀਏ।

ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਲੀਡਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਵੀ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਰਲ ਕੇ ਦਸਮ ਪਾਤਸ਼ਾਹ ਜੀ ਵੱਲੋਂ ਬਖਸ਼ੇ ਪਵਿੱਤਰ ਖਾਲਸਾ ਧਰਮ ਨੂੰ ਚੜ੍ਹਦੀਕਲਾ ਵੱਲ ਲੈ ਕੇ ਜਾਈਏ।