ਸ੍ਰੀ ਫ਼ਤਹਿਗੜ੍ਹ ਸਾਹਿਬ – “ਨੌਜਵਾਨਾਂ ਵੱਲੋਂ ਵੱਡੀ ਗਿਣਤੀ ‘ਚ ਪੰਥਕ ਅਕਾਲੀ ਲਹਿਰ ਨੂੰ ਸਮਰਥਨ”

‘ਬਾਬਾ ਫ਼ਤਹਿ ਸਿੰਘ ਜੀ ਨੌਜਵਾਨ ਸਮੂਹ’ ਨੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਹੇਠ ‘ਪੰਥਕ ਅਕਾਲੀ ਲਹਿਰ’ ਨੂੰ ਪੂਰਨ ਤੌਰ ‘ਤੇ ਸਮਰਥਨ ਦਿੱਤਾ।

ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੇ ਇਸ ਗਰੁੱਪ ਦੇ ਪ੍ਰਮੁੱਖ ਨੌਜਵਾਨਾਂ ਨਾਲ ‘ਪੰਥਕ ਅਕਾਲੀ ਲਹਿਰ’ ਦੇ ਏਜੰਡੇ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਅਤੇ ਨੌਜਵਾਨਾਂ ਨੂੰ ‘ਪੰਥ ਤੇ ਗ੍ਰੰਥ’ ਦੇ ਸਿਧਾਂਤ ‘ਤੇ ਡਟ ਕੇ ਪਹਿਰਾ ਦੇਣ ਲਈ ਹੱਲਾਸ਼ੇਰੀ ਦਿੱਤੀ।

ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਇਸ ਨੌਜਵਾਨ ਗਰੁੱਪ ਦੇ ਪ੍ਰਧਾਨ ਅੰਮ੍ਰਿਤਵੀਰ ਸਿੰਘ, ਗੁਰਵਿੰਦਰ ਸਿੰਘ ਸਮਾਣਾ ਅਤੇ ਮਨਦੀਪ ਸਿੰਘ ਵੱਲੋਂ ਇਸ ਗਰੁੱਪ ਦੇ 250 ਨੌਜਵਾਨਾਂ ਸਮੇਤ ਸਮਰਥਨ ਦੇਣ ਦੀ ਵਚਨਬੱਧਤਾ ਕੀਤੀ ਗਈ।

‘ਬਾਬਾ ਫ਼ਤਹਿ ਸਿੰਘ ਨੌਜਵਾਨ ਗਰੁੱਪ’ ਵੱਲੋਂ ਆਪਣੇ ਪੱਧਰ ‘ਤੇ ਪੰਜਾਬ ਭਰ ਵਿੱਚ ਕਾਲਜਾਂ ਅਤੇ ਪਿੰਡ-ਪਿੰਡ ਜਾ ਕੇ ‘ਪੰਥਕ ਅਕਾਲੀ ਲਹਿਰ’ ਦੇ ਉਦੇਸ਼ਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਦਾ ਵੀ ਭਰੋਸਾ ਦਿੱਤਾ ਗਿਆ।