ਹਲਕਾ ਖਰੜ ਤੋਂ ਪੰਥਕ ਅਕਾਲੀ ਲਹਿਰ ਨੂੰ ਵੱਡਾ ਹੁੰਗਾਰਾ, ਸ਼ਹਿਰੀ ਕਮੇਟੀ ਬਣਾਉਣ ਦਾ ਫੈਸਲਾ

ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਵੀਰਵਾਰ ਨੂੰ ਹਲਕਾ ਖਰੜ ਦੇ ਨੁਮਾਇੰਦਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਭਾਈ ਸੁਖਵਿੰਦਰ ਸਿੰਘ ਜੀ ਰਤਵਾੜਾ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ (ਸੀਨੀਅਰ ਲੀਡਰ, ਪੰਥਕ ਅਕਾਲੀ ਲਹਿਰ) ਨੇ ਕੀਤੀ। ਇਸ ਮੀਟਿੰਗ ਵਿੱਚ ਹਲਕਾ ਖਰੜ ਦੀ ਸ਼ਹਿਰੀ ਕਮੇਟੀ ਬਣਾਉਣ ਦਾ ਫੈਸਲਾ ਵੀ ਲਿਆ ਗਿਆ। ਜਿਸ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਇਸ ਮੀਟਿੰਗ ਵਿੱਚ ਹਲਕਾ ਖਰੜ ਸ਼ਹਿਰ ਦੇ ਕਈ ਗੁਰੂਘਰਾਂ ਦੇ ਆਗੂ ਸਾਹਿਬਾਨਾਂ ਤੇ ਪ੍ਰਮੁੱਖ ਨੁਮਾਇੰਦਿਆਂ ਨੇ ਹਿੱਸਾ ਲਿਆ। ਭਾਈ ਰੰਧਾਵਾ ਤੇ ਭਾਈ ਸੁਖਵਿੰਦਰ ਸਿੰਘ ਨੇ ਸ਼ਹਿਰੀ ਹਲਕੇ ਦੇ ਇਹਨਾਂ ਆਗੂਆਂ ਨਾਲ ‘ਪੰਥਕ ਅਕਾਲੀ ਲਹਿਰ’ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਹਨਾਂ ਸਾਰੇ ਆਗੂਆਂ ਨੇ ਪੰਥਕ ਅਕਾਲੀ ਲਹਿਰ ਨਾਲ ਚੱਲਣ ਦਾ ਵਾਅਦਾ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਹਲਕਾ ਖਰੜ ਦੇ ਪੇਂਡੂ ਇਲਾਕਿਆਂ ਵਿੱਚੋਂ ਵੀ ਪੰਥਕ ਅਕਾਲੀ ਲਹਿਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।