ਪਿੰਡ ਤਰਖਾਣ ਮਾਜਰਾ – ਬੇਅਦਬੀ ਕਾਂਡ

ਜਥੇਦਾਰ ਭਾਈ ਰਣਜੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਫਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਜੱਲ੍ਹਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਾਲੇ ਗੁਰਦੁਆਰਾ ਸਾਹਿਬਾਨਾਂ ‘ਚ ਪਹੁੰਚੇ।
ਸਿੰਘ ਸਾਹਿਬ ਨੇ ਕਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਟਾਲ-ਮਟੋਲ ਕਰਦੀ ਰਹੀ ਪਰ ਹੁਣ ਇਸ ਮਾਮਲੇ ਵਿੱਚ ਪੁਲਿਸ ਦੀ ਪੂਰੀ ਜਾਂਚ ਦੀ ਮੰਗ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਨੇ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦਾ ਪੁਲਿਸ ਵੱਲੋਂ ਲਾਈ ਡਿਟੈਕਟਰ ਟੈਸਟ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਕੋਲੋਂ ਅਸਲ ਦੋਸ਼ੀਆਂ ਦਾ ਪਤਾ ਲੱਗ ਸਕੇ।