ਪੰਥਕ ਅਕਾਲੀ ਲਹਿਰ ਵੱਲੋਂ ਸਿੰਘੂ ਮੋਰਚੇ ‘ਤੇ ਡਟੇ ਕਿਸਾਨਾਂ ਦੀ ਸੇਵਾ ਲਗਾਤਾਰ ਜਾਰੀ

ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ ਲਗਾਤਾਰ ਸਿੰਘੂ ਬਾਰਡਰ ‘ਤੇ ਕਿਸਾਨੀ ਅੰਦੋਲਨ ਵਿੱਚ ਡਟੇ ਕਿਸਾਨ ਯੋਧਿਆਂ ਲਈ ਵੱਖ-ਵੱਖ ਸੇਵਾਵਾਂ ਨਿਭਾ ਰਹੇ ਹਨ।

ਪੰਥਕ ਅਕਾਲੀ ਲਹਿਰ ਦੇ ਨਾਲ ਸਬੰਧਿਤ ਸੰਤ ਮਹਾਂਪੁਰਖ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ, ਸੰਤ ਬਾਬਾ ਹਰੀ ਸਿੰਘ, ਸੰਤ ਬਾਬਾ ਕਸ਼ਮੀਰਾ ਸਿੰਘ ਵੱਲੋਂ ਢਾਈ ਲੱਖ ਡਿਸਪੋਸਲ ਭਾਂਡਿਆਂ ਨਾਲ ਸਿੰਘੂ ਤੇ ਗਾਜ਼ੀਪੁਰ ਬਾਰਡਰ ‘ਤੇ ਲੰਗਰਾਂ ਦੀ ਸੇਵਾ ਵਿੱਚ ਯੋਗਦਾਨ ਪਾਇਆ ਗਿਆ। ਇਸ ਤੋਂ ੲਲਾਵਾ ਦੋ ਐਂਬੂਲੈਂਸਾਂ, ਡਾਕਟਰਾਂ ਦੀ ਟੀਮ ਲਗਾਤਾਰ ਵੀ ਉੱਥੇ ਸੇਵਾਵਾਂ ਨਿਭਾ ਰਹੀ ਹੈ।

ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਦੀ ਅਗਵਾਈ ਵਿੱਚ ਸੇਵਾਦਾਰਾਂ ਦੀ ਇੱਕ ਟੀਮ ਦਿਨ-ਰਾਤ ਉੱਥੇ ਸਫਾਈ ਦੀ ਸੇਵਾ ਨਿਭਾ ਰਿਹਾ ਹੈ। ਦਿੱਲੀ ਦੇ ਯੂਨਿਟ ਵੱਲੋਂ ਵੀ ਇੱਕ ਸਟਾਲ ਲਗਾ ਕੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਵੀ ਪਿਛਲੇ ਦਿਨੀਂ ਸਿੰਘੂ ਬਾਰਡਰ ‘ਤੇ ਕਿਸਾਨ ਵੀਰਾਂ ਵਿੱਚ ਵਿਸ਼ੇਸ਼ ਹਾਜ਼ਰੀ ਲਵਾ ਕੇ ਗਏ ਹਨ। ਪੰਥਕ ਅਕਾਲੀ ਲਹਿਰ ਕਿਸਾਨੀ ਅੰਦੋਲਨ ਵਿੱਚ ਲਗਾਤਾਰ ਸੇਵਾ ਨਿਭਾਉੰਦੀ ਰਹੇਗੀ ਅਤੇ ਆਸ ਕਰਦੇ ਹਾਂ ਕਿ ਕਿਸਾਨ ਵੀਰਾਂ ਨੂੰ ਉਨ੍ਹਾਂ ਦੇ ਹੱਕ ਜਲਦ ਮਿਲਣਗੇ।