“ਭੋਗ ਸਮਾਗਮ” – ਅਮਲੋਹ

ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਬਜ਼ੁਰਗ ਬੀਬੀ ਅਮਰਜੀਤ ਕੌਰ ਦੀ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ।

ਸਿੰਘ ਸਾਹਿਬ ਨੇ ਦੱਸਿਆ ਕਿ ਇਸ ਬੀਬੀ ਨੂੰ ਉਸਦੇ ਪਰਿਵਾਰਿਕ ਮੈਂਬਰਾਂ ਨੇ ਜਾਇਦਾਦ ਦੇ ਲਾਲਚ ਕਾਰਨ ਘਰੋਂ ਬਾਹਰ ਕੱਢ ਦਿੱਤਾ ਸੀ। ਇਸ ਬਜੁਰਗ ਬੀਬੀ ਨੂੰ ਗੁਰੂਘਰ ਦੇ ਪ੍ਰਧਾਨ ਨੇ ਆਪਣੇ ਘਰ ਰੱਖਿਆ ਤੇ ਉਸਦੀ ਸੇਵਾ ਕੀਤੀ।

ਸਿੰਘ ਸਾਹਿਬ ਨੇ ਕਿਹਾ ਕਿ ਲੋਕ ਕੁੱਤਿਆਂ ਨੂੰ ਤਾਂ ਮਹਿੰਗੀਆਂ ਚੈਨਾਂ ਪਾ ਕੇ ਘੁੰਮਾਉਣ ਦਾ ਸ਼ੌਂਕ ਰੱਖਦੇ ਹਨ, ਪਰ ਬਜੁਰਗਾਂ ਨੂੰ ਹਸਪਤਾਲ ਤੱਕ ਨਹੀੰ ਲਿਜਾਇਆ ਜਾਂਦਾ ਅਤੇ ਘਰੋਂ ਬਾਹਰ ਕੱਢ ਦਿੱਤਾ ਜਾਂਦਾ।

ਸਿੰਘ ਸਾਹਿਬ ਨੇ ਗੁਰੂਘਰ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾਂ ਤੇ ਉਹਨਾਂ ਦੀ ਧਰਮ ਪਤਨੀ ਕਰਮਜੀਤ ਕੌਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਹਨਾਂ ਨੇ ਬਜ਼ੁਰਗ ਬੀਬੀ ਦੀ ਸੇਵਾ ਕੀਤੀ, ਉਸੇ ਤਰ੍ਹਾਂ ਸਾਰੇ ਗੁਰੂਘਰਾਂ ਦੇ ਪ੍ਰਬੰਧਕ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਅੱਗੇ ਆਉਣ।

“ਸੰਤ ਸਮਾਜ ਨਾਲ ਅਹਿਮ ਮੀਟਿੰਗ” – ਮਿਤੀ: 16 ਮਾਰਚ 2020

‘ਪੰਥਕ ਅਕਾਲੀ ਲਹਿਰ’ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ‘ਸੰਤ ਸਮਾਜ’ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ।

ਅੱਜ ‘ਪੰਥਕ ਅਕਾਲੀ ਲਹਿਰ’ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ‘ਸੰਤ ਸਮਾਜ’ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ‘ਪੰਥਕ ਅਕਾਲੀ ਲਹਿਰ’ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਭਵਿੱਖ ਦੀਆਂ ਰਣਨੀਤੀਆਂ ਉੱਪਰ ਵਿਸ਼ੇਸ਼ ਚਰਚਾ ਕੀਤੀ ਗਈ।