ਰੋਸ ਰੈਲੀ – ੨੪ ਸਤੰਬਰ, ਚੰਡੀਗੜ੍ਹ, ਸਵੇਰੇ ੧੦:੩੦ ਵਜੇ ਗੁ: ਅੰਬ ਸਾਹਿਬ ਮੁਹਾਲੀ ਤੋਂ ਗਵਰਨਰ ਹਾਊਸ ਚੰਡੀਗੜ੍ਹ ਤਕ।

 

ਪ੍ਰਬੰਧਕ ਕਮੇਟੀ ਚੋਣਾਂ ਤੋਂ ਇਨਕਾਰੀ ਸਰਕਾਰਾਂ ਨੂੰ ਹਲੂਣਾ ਦੇਣ ਲਈ 24 ਸਤੰਬਰ ਨੂੰ ਮੁਹਾਲੀ ਵਿੱਚ ਵੱਡੀ ਰੋਸ ਰੈਲੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਗੁਰਦਾਸਪੁਰ ਵਿਖੇ ਹੋਏ ਪੰਥਕ ਇਕੱਠ ਵਿਚ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਿਛਲੇ 12 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ l ਜਿਸ ਕਾਰਨ ਬਾਦਲ ਲਾਣਾ ਪ੍ਰਬੰਧਕ ਕਮੇਟੀ ਤੇ ਕਾਬਜ਼ ਹੋ ਕੇ ਸਿੱਖ ਸਿਧਾਂਤਾਂ ਦਾ ਲਗਾਤਾਰ ਘਾਣ ਕਰ ਰਿਹਾ ਹੈ ਅਤੇ ਪੰਥ ਤੇ ਗ੍ਰੰਥ ਦੀ ਹੋਂਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ l ਕੌਮ ਦੇ ਬੇਸ਼ਕੀਮਤੀ ਪੁਰਾਤਨ ਗ੍ਰੰਥ ਗਾਇਬ ਕਰ ਦਿੱਤੇ ਗਏ ਹਨ l

ਕੇਂਦਰ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਉਠਾਉਣ ਲਈ 24 ਸਤੰਬਰ ਨੂੰ ਮੁਹਾਲੀ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ਼ਾਮਲ ਹੋਵੇਗੀ l
Chandigarh Rally Sep 24, 2022